Header Ads

ਦਾਜ ਖਾਤਰ ਨੂੰਹ ਨੂੰ ਕੁੱਟਮਾਰ ਕਰ ਕੇ ਘਰੋਂ ਕੱਢਿਆ

ਮੋਗਾ  - ਪਿੰਡ ਅੰਮੀਵਾਲਾ 'ਚ ਦਾਜ ਦੀ ਮੰਗ ਪੂਰੀ ਨਾ ਕਰਨ 'ਤੇ ਪਤੀ ਅਤੇ ਸਹੁਰੇ ਪਰਿਵਾਰ ਵੱਲੋਂ ਆਪਣੀ ਨੂੰਹ ਭੋਲਾ ਰਾਣੀ ਨੂੰ ਕੁੱਟਮਾਰ ਕਰ ਕੇ ਘਰੋਂ ਕੱਢਣ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਸ ਨੇ ਮਾਮਲਾ ਦਰਜ ਕਰ ਕੇ ਦੋਸ਼ੀਆਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ। 

ਕੀ ਹੈ ਸਾਰਾ ਮਾਮਲਾ 
ਜ਼ਿਲਾ ਪੁਲਸ ਮੁਖੀ ਮੋਗਾ ਨੂੰ ਦਿੱਤੇ ਸ਼ਿਕਾਇਤ ਪੱਤਰ 'ਚ ਪੀੜਤਾ ਭੋਲਾ ਰਾਣੀ ਨਿਵਾਸੀ ਪਿੰਡ ਸ਼ੇਰਪੁਰ ਤਾਇਬਾਂ ਨੇ ਦੱਸਿਆ ਕਿ ਉਸ ਦਾ ਵਿਆਹ 4 ਅਪ੍ਰੈਲ, 2017 ਨੂੰ ਗੁਰਜੰਟ ਸਿੰਘ ਪੁੱਤਰ ਕਾਲਾ ਸਿੰਘ ਨਿਵਾਸੀ ਪਿੰਡ ਅੰਮੀਵਾਲਾ ਨਾਲ ਹੋਇਆ ਸੀ। ਵਿਆਹ ਦੌਰਾਨ ਉਸ ਦੇ ਪੇਕੇ ਪਰਿਵਾਰ ਵੱਲੋਂ ਆਪਣੀ ਹੈਸੀਅਤ ਅਨੁਸਾਰ ਦਾਜ ਦਿੱਤਾ ਗਿਆ ਪਰ ਕੁਝ ਸਮੇਂ ਬਾਅਦ ਹੀ ਸਹੁਰਾ ਪਰਿਵਾਰ ਉਸ ਨੂੰ ਪੇਕਿਆਂ ਤੋਂ ਹੋਰ ਦਾਜ ਲਿਆਉਣ ਲਈ ਤੰਗ-ਪ੍ਰੇਸ਼ਾਨ ਕਰਨ ਲੱਗ ਪਿਆ, ਜਿਸ 'ਤੇ ਮੈਂ ਆਪਣੇ ਪੇਕੇ ਪਰਿਵਾਰ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਮੇਰੇ ਪਤੀ ਅਤੇ ਸਹੁਰੇ ਪਰਿਵਾਰ ਦੇ ਹੋਰ ਮੈਂਬਰਾਂ ਨੂੰ ਸਮਝਾਉਣ ਦੀ ਕੋਸ਼ਿਸ਼ ਕੀਤੀ ਅਤੇ ਪੰਚਾਇਤੀ ਤੌਰ 'ਤੇ ਵੀ ਗੱਲਬਾਤ ਕੀਤੀ ਪਰ ਉਨ੍ਹਾਂ ਕੋਈ ਗੱਲ ਨਾ ਸੁਣੀ। ਇਸ ਤੋਂ ਬਾਅਦ ਮੈਨੂੰ ਤੰਗ-ਪ੍ਰੇਸ਼ਾਨ ਕਰਨ ਤੋਂ ਇਲਾਵਾ ਕੁੱਟਮਾਰ ਕਰਨ ਲੱਗੇ ਅਤੇ ਆਖਿਰ ਮੈਨੂੰ ਉਨ੍ਹਾਂ ਦੋ ਮਹੀਨਿਆਂ ਪਹਿਲਾਂ ਘਰੋਂ ਕੱਢ ਦਿੱਤਾ ਅਤੇ ਮੇਰਾ ਦਾਜ ਦਾ ਸਾਰਾ ਸਾਮਾਨ ਵੀ ਹੜੱਪ ਲਿਆ। 

ਕੀ ਹੋਈ ਪੁਲਸ ਕਾਰਵਾਈ 
ਜ਼ਿਲਾ ਪੁਲਸ ਮੁਖੀ ਦੇ ਨਿਰਦੇਸ਼ਾਂ 'ਤੇ ਇਸ ਦੀ ਜਾਂਚ ਡੀ. ਐੱਸ. ਪੀ. ਧਰਮਕੋਟ ਵੱਲੋਂ ਕੀਤੀ ਗਈ। ਜਾਂਚ ਤੋਂ ਬਾਅਦ ਸ਼ਿਕਾਇਤਕਰਤਾ ਦੇ ਦੋਸ਼ ਸਹੀ ਪਾਏ ਜਾਣ 'ਤੇ ਥਾਣਾ ਧਰਮਕੋਟ 'ਚ ਪੀੜਤਾ ਦੇ ਪਤੀ ਗੁਰਜੰਟ ਸਿੰਘ ਅਤੇ ਸੱਸ ਕਸ਼ਮੀਰ ਕੌਰ ਦੋਵੇਂ ਨਿਵਾਸੀ ਪਿੰਡ ਅੰਮੀਵਾਲਾ ਖਿਲਾਫ ਦਾਜ ਖਾਤਰ ਕੁੱਟਮਾਰ ਕਰਨ ਦੇ ਦੋਸ਼ਾਂ ਤਹਿਤ ਮਾਮਲਾ ਦਰਜ ਕਰ ਲਿਆ ਗਿਆ। ਜਾਂਚ ਅਧਿਕਾਰੀ ਗੁਰਦੇਵ ਸਿੰਘ ਨੇ ਦੱਸਿਆ ਕਿ ਦੋਸ਼ੀਆਂ ਨੂੰ ਕਾਬੂ ਕਰਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।
Powered by Blogger.