Header Ads

ਸਾਢੇ ਚਾਰ ਸਾਲਾ ਮਾਸੂਮ ਨਾਲ ਜਬਰ-ਜ਼ਨਾਹ, ਦੋਸ਼ੀ ਗ੍ਰਿਫ਼ਤਾਰ

ਜ਼ੀਰਕਪੁਰ   - ਪੁਲਸ ਨੇ ਸਾਢੇ ਚਾਰ ਸਾਲਾ ਮਾਸੂਮ ਬੱਚੀ ਨਾਲ ਜਬਰ-ਜ਼ਨਾਹ ਦੇ ਦੋਸ਼ਾਂ ਹੇਠ 30 ਸਾਲਾ ਨੌਜਵਾਨ ਨੂੰ ਗ੍ਰਿਫਤਾਰ ਕੀਤਾ ਹੈ। ਮੁਲਜ਼ਮ ਦੀ ਪਛਾਣ ਰਾਜੂ ਵਾਸੀ ਅਭੈਪੁਰ ਸੈਕਟਰ-19 ਪੰਚਕੂਲਾ ਦੇ ਰੂਪ ਵਿਚ ਹੋਈ ਹੈ। ਥਾਣਾ ਮੁਖੀ ਪਵਨ ਕੁਮਾਰ ਸ਼ਰਮਾ ਨੇ ਦੱਸਿਆ ਕਿ ਲੜਕੀ ਦੇ ਪਿਤਾ ਨੇ ਦੱਸਿਆ ਕਿ ਕੱਲ ਉਸ ਦੀ ਸਾਢੇ ਚਾਰ ਸਾਲਾ ਬੱਚੀ ਘਰ ਤੋਂ ਲਾਪਤਾ ਹੋ ਗਈ। ਉਸ ਦੀ ਕਾਫੀ ਭਾਲ ਕੀਤੀ ਗਈ ਪਰ ਸਾਰਾ ਦਿਨ ਕੋਈ ਸੁਰਾਗ ਨਹੀਂ ਮਿਲਿਆ। ਉਸ ਵਲੋਂ ਮਾਮਲੇ ਦੀ ਸ਼ਿਕਾਇਤ ਪੁਲਸ ਨੂੰ ਦਿੱਤੀ ਗਈ। ਇਸ ਦੌਰਾਨ ਸਾਹਮਣੇ ਆਇਆ ਕਿ ਉਸ ਦੀ ਲੜਕੀ ਨੂੰ ਰਾਜੂ ਆਪਣੇ ਨਾਲ ਲੈ ਕੇ ਜਾ ਰਿਹਾ ਸੀ।
ਸ਼ਿਕਾਇਤ ਮਿਲਣ ਮਗਰੋਂ ਪੁਲਸ ਵਲੋਂ ਬੱਚੀ ਦੀ ਭਾਲ ਕੀਤੀ ਗਈ, ਜਿੱਥੇ ਜਾਂਚ ਵਿਚ ਪੁਲਸ ਨੂੰ ਲੜਕੀ ਬਲਟਾਣਾ ਪੁਲਸ ਚੌਕੀ ਦੇ ਪਿੱਛੇ ਝਾੜੀਆਂ ਵਿਚੋਂ ਮਿਲੀ। ਜਾਂਚ ਵਿਚ ਸਾਹਮਣੇ ਆਇਆ ਕਿ ਰਾਜੂ ਨੇ ਉਸ ਨੂੰ ਅਗਵਾ ਕਰ ਕੇ ਉਸ ਨਾਲ ਜਬਰ-ਜ਼ਨਾਹ ਕੀਤਾ ਹੈ। ਸ਼ਿਕਾਇਤਕਰਤਾ ਨੇ ਦੱਸਿਆ ਕਿ ਰਾਜੂ ਉਸ ਦੇ ਪਿੰਡ ਦਾ ਹੀ ਹੈ ਤੇ ਉਸ ਦੇ ਨਾਲ ਹੀ ਰਹਿੰਦਾ ਸੀ, ਜੋ ਚਾਕਲੇਟ ਦਾ ਲਾਲਚ ਦੇ ਕੇ ਉਸ ਦੀ ਬੱਚੀ ਨੂੰ ਆਪਣੇ ਨਾਲ ਲੈ ਗਿਆ ਤੇ ਇਹ ਘਿਨੌਣਾ ਕਾਰਾ ਕੀਤਾ । ਪੁਲਸ ਨੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ, ਜਿਸ ਨੇ ਆਪਣਾ ਜੁਰਮ ਕਬੂਲ ਕਰ ਲਿਆ ਹੈ।
Powered by Blogger.