Header Ads

ਡਾ. ਅੰਬੇਡਕਰ ਦੀ ਤਸਵੀਰ ਨਾਲ ਛੇੜਛਾੜ ਕਰਨ ਦੇ ਦੋਸ਼ 'ਚ ਮਾਮਲਾ ਦਰਜ


ਸ੍ਰੀ ਮੁਕਤਸਰ ਸਾਹਿਬ ਦੇ ਹਲਕਾ ਗਿਦੜਬਾਹਾ 'ਚ ਕਿਸੇ ਪ੍ਰਤੀਕ ਸ਼ਰਮਾ ਨਾਮ ਦੇ ਵਿਅਕਤੀ ਵੱਲੋਂ ਡਾ. ਅੰਬੇਡਕਰ ਦੀ ਤਸਵੀਰ ਨਾਲ ਛੇੜਛਾੜ ਕਰਨ ਦੇ ਦੋਸ਼ 'ਚ ਕਾਬੂ ਕਰਕੇ ਮਾਮਲਾ ਦਰਜ ਕੀਤਾ ਹੈ। ਮਿਲੀ ਜਾਣਕਾਰੀ ਅਨੁਸਾਰ ਉਕਤ ਵਿਅਕਤੀ ਨੇ ਤਸਵੀਰ ਨਾਲ ਛੇੜਛਾੜ ਕਰਨ ਤੋਂ ਬਾਅਦ ਉਸ ਨੂੰ ਫੇਸਬੁੱਕ 'ਤੇ ਅਪਲੋਡ ਕਰ ਦਿੱਤਾ, ਜਿਸ ਕਾਰਨ ਦਲਿਤ ਸਮਾਜ ਦੇ ਆਗੂਆਂ 'ਚ ਰੋਸ ਪਾਇਆ ਗਿਆ। ਇਸ ਮੌਕੇ ਗਿਦੜਬਾਹਾ 'ਚ ਸਥਿਤੀ ਤਨਾਅਪੂਰਨ ਬਣੀ ਹੋਈ ਹੈ। ਇਸ ਮਾਮਲੇ ਨੂੰ ਲੈ ਕੇ ਦਲਿਤ ਸਮਾਜ ਦੇ ਆਗੂਆਂ ਨੇ ਐੱਸ.ਐੱਚ.ਓ. ਧਰਮਪਾਲ ਸ਼ਰਮਾ ਨੂੰ ਸ਼ਿਕਾਇਤ ਦਰਜ ਕਰਵਾਈ। ਇਸ ਸਬੰੰਧ 'ਚ ਪੁਲਸ ਨੇ ਸ਼ਹਿਰ 'ਚ ਸੁਰੱਖਿਆ ਦੇ ਸਖਤ ਪ੍ਰਬੰਧ ਕੀਤੇ ਹੋਏ ਹਨ। ਇਸ ਮੌਕੇ ਜਾਣਕਾਰੀ ਦਿੰਦਿਆਂ ਐੱਸ.ਐੱਚ.ਓ. ਨੇ ਕਿਹਾ ਕਿ ਇਸ ਮਾਮਲੇ ਦੇ ਦੋਸ਼ੀ ਵਿਅਕਤੀ ਨੂੰ ਕਾਬੂ ਕਰ ਲਿਆ ਗਿਆ ਹੈ, ਜਿਸ ਦੇ ਖਿਲਾਫ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ


Powered by Blogger.